2

ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਮੋਗਾ, ਮੁੱਲਾਪੁਰ ਅਤੇ ਜਗਰਾਓਂ ਦੇ 123 ਸ਼ਾਈਨਿੰਗ ਸਟਾਰਜ਼ ਨੂੰ ਕੀਤਾ ਸਨਮਾਨਿਤ

ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ 12ਵੀਂ ਬੋਰਡ ‘ਚ 70% ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅਪਕਮਿੰਗ ਸੀਟੀ ਯੂਨੀਵਰਸਿਟੀ ਵਿਖੇ ਆਯੋਜਿਤ ਸ਼ਾਈਨਿੰਗ ਸਟਾਰਜ਼ ਪ੍ਰੋਗਰਾਮ ਵਿੱਚ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਵਿੱਚ ਮੋਗਾ, ਮੁੱਲਾਪੁਰ ਅਤੇ ਜਗਰਾਓਂ ਦੇ 123 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਦੇਸ਼ ਦਾ ਗੌਰਵ ਵਧਾਉਣ ਦੇ ਮਕਸਦ ਨਾਲ ਦਿੱਤਾ ਗਿਆ। ਇਸ ਮੌਕੇ ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਅਤੇ ਮੈਨੇਜਿੰਗ ਡੈਇਰੈਕਟਰ ਸ਼੍ਰੀ ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਨਾਲ ਨਾਲ ਉਹਨਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸੀਟੀ ਸੰਸਥਾ ਦੇ ਇਸ ਖਾਸ ਉਪਰਾਲੇ ਦੀ ਸਰਾਹਨਾ ਕੀਤੀ। ਉਹਨਾਂ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਉਤਸ਼ਾਹਿਤ ਤਾਂ ਕਰਦੇ ਹੀ ਹਨ, ਨਾਲ ਦੀ ਨਾਲ ਭਵਿੱਖ ਵਿੱਚ ਹੋਰ ਵਧਿਆ ਕਰਨ ਦਾ ਮਨੋਬਲ ਵੀ ਪ੍ਰਦਾਨ ਕਰਦੇ ਹਨ।
ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਦੇ ਤਹਿਤ ਸਾਡਾ ਮੰਦਵ ਦੇਸ਼ ਦੇ ਭਵਿੱਖ ਨੂੰ ਪ੍ਰੇਰਿਤ ਕਰਨਾ ਹੈ। ਜੇਕਰ ਇਹ ਵਿਦਿਆਰਥੀ ਪ੍ਰੇਰਿਤ ਹੋ ਕੇ ਵਧੀਆ ਪ੍ਰਦਰਸ਼ਨ ਕਰਨਗੇ ਤਾਂ ਅਸੀਂ ਤਰੱਕੀ ਕਰਾਂਗੇ, ਸਾਡਾ ਦੇਸ਼ ਤਰੱਕੀ ਕਰੇਗਾ।
Leave a Reply

Your email address will not be published. Required fields are marked *


eight + 8 =